Amrita Pritam ਅੰਮ੍ਰਿਤਾ ਪ੍ਰੀਤਮ

ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸਨ। ਉਨ੍ਹਾਂ ਨੇ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੂੰ 1956 ਵਿੱਚ ਸੁਨੇਹੁੜੇ, ਕਾਵਿ ਸੰਗ੍ਰਹਿ 'ਤੇ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ। 1958 ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨ ਮਿਲਿਆ, ਸਾਹਿਤ ਕਲਾ ਪ੍ਰੀਸ਼ਦ ਦਿੱਲੀ ਵੱਲੋਂ 1974 ਵਿੱਚ ਇਨਾਮ ਦਿੱਤਾ ਗਿਆ। ਕੰਨੜ ਸਾਹਿਤ ਸੰਮੇਲਨ 1978 ਵਿੱਚ ਇਨਾਮ ਮਿਲਿਆ। 1982 ਵਿੱਚ ਉਨ੍ਹਾਂ ਨੂੰ ਕਾਗਜ਼ ਤੇ ਕੈਨਵਸ ਕਾਵਿ-ਸੰਗ੍ਰਹਿ 'ਤੇ ਗਿਆਨਪੀਠ ਅਵਾਰਡ ਦਿੱਤਾ ਗਿਆ।

ਅੰਮ੍ਰਿਤਾ ਪ੍ਰੀਤਮ ਪੰਜਾਬੀ ਕਹਾਣੀਕਾਰ